Ads R

Monday, July 6, 2020

Today’s Hukamnama Sahib (07.07.20)

ਸੱਚਖੰਡ ਸ੍ਰੀ ਦਰਬਾਰ ਸਾਹਿਬ , ਤੋਂ ਆਇਆ 

ਅੱਜ ਦਾ ਮੁੱਖਵਾਕ


ਸਲੋਕੁ ਮਃ   
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ  
ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ  
ਬਿਨੁ ਸਤਿਗੁਰ ਨਾਉ  ਪਾਈਐ ਬੁਝਹੁ ਕਰਿ ਵੀਚਾਰੁ  
ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ੧॥ 
ਮਃ   
ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ  ਜਾਇ  
ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ  
ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ  ਲਗੈ ਆਇ  
ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ੨॥ ਪਉੜੀ  
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ  
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ  
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ  
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ  
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ੧੯॥

 * ਵਿਆਖਿਆ  
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ
ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈਜੋ ਮਨੁੱਖ ਹਰੀ ਨੂੰ ਹਿਰਦੇ 
ਵਿਚ ਵਸਾਏਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ 
ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋਸਤਿਗੁਰੂ ਤੋਂ ਬਿਨਾ 
ਨਾਮ ਨਹੀਂ ਮਿਲਦਾਹੇ ਨਾਨਕਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ 
ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵਸਦਾਸੁਖ ਪਾਂਦਾ ਹੈ।1 
ਜਵਾਨ ਹੋਵੇ ਭਾਵੇਂ ਬੁੱਢਾਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੁੰਦੀ
ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ 
ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। (ਉਹਨਾਂ ਦਾਹਿਰਦਾ 
ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈਤੇ ਫਿਰ (ਉਹਨਾਂ ਨੂੰ ਮਾਇਆ ਦੀ
ਭੁੱਖ ਨਹੀਂ ਲੱਗਦੀ। ਹੇ ਨਾਨਕਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ
ਉਹ ਕਬੂਲ ਹੁੰਦਾ ਹੈਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ।
2 ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨਮੈਂ ਉਹਨਾਂ ਤੋਂ ਸਦਕੇ ਹਾਂ। ਜੋ 
ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈਮੈਂ ਉਹਨਾਂ ਦਾ ਦਰਸ਼ਨ 
ਕਰਾਂ, (ਉਹਨਾਂ ਪਾਸੋਂਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-
ਜਸ ਮਨ ਵਿਚ ਉੱਕਰ ਲਵਾਂਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ 
ਤੇ (ਆਪਣੇਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈਸੁੰਦਰ 
ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ ਵੱਸਦਾ ਹੈ) 19

Monday, November 18, 2019

Today’s Hukamnama Sahib,19.11.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਮੰਗਲਵਾਰ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ੬੯੪)

ਧਨਾਸਰੀ ਭਗਤ ਰਵਿਦਾਸ ਜੀ ਕੀ
 ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ  ਤੁਮ ਸਰਿ ਅਬ ਪਤੀਆਰੁ ਕਿਆ ਕੀਜੈ  
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ੧॥ 
ਹਉ ਬਲਿ ਬਲਿ ਜਾਉਰਮਈਆ ਕਾਰਨੇ  
ਕਾਰਨ ਕਵਨ ਅਬੋਲ  ਰਹਾਉ  

English Translation: 

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause ||

* ਵਿਆਖਿਆ * 

ਹੇ ਮਾਧੋਮੇਰੇ ਵਰਗਾ ਕੋਈ ਨਿਮਾਣਾ ਨਹੀਂਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜਨਹੀਂ। ਹੇ ਸੋਹਣੇ ਰਾਮਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇਰਾਮਮੈਂ ਤੈਥੋਂ ਸਦਾ ਸਦਕੇ ਹਾਂਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। 




ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ  
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ੨॥੧॥

English Translation: 

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

* ਵਿਆਖਿਆ * 

ਰਵਿਦਾਸ ਆਖਦਾ ਹੈ – ਹੇ ਮਾਧੋਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ  ਰਿਹਾ ਹਾਂ  ਮੇਹਰ ਕਰਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇਤੇਰਾ ਦੀਦਾਰਕੀਤਿਆਂ ਬੜਾ ਚਿਰ ਹੋ ਗਿਆ ਹੈਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

Wednesday, November 13, 2019

Today’s Hukamnama Sahib,14.11.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਵੀਰਵਾਰ੨੯ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ੬੯੨)

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
 ਸਤਿਗੁਰ ਪ੍ਰਸਾਦਿ 
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ  
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ੧॥ ਰਹਾਉ  
ਬਨਿਤਾ ਸੁਤ ਦੇਹ ਗ੍ਰੇਹ ਸੰਪਤਿਸੁਖਦਾਈ  
ਇਨ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ੧॥ 

English Translation: 

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || 

* ਵਿਆਖਿਆ *

ਹੇ ਭਾਈਪ੍ਰਭੂ ਦਾ ਸਿਮਰਨ ਕਰਪ੍ਰਭੂ ਦਾ ਸਿਮਰਨ ਕਰ  ਸਦਾ ਰਾਮ ਦਾ ਸਿਮਰਨ ਕਰ  ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚਡੁੱਬਦੇ ਹਨ ੧।ਰਹਾਉ। ਵਹੁਟੀਪੁੱਤਰਸਰੀਰਘਰਦੌਲਤਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾਆਇਆਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ੧। 




ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ  
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ੨॥ 

English Translation: 

Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||

* ਵਿਆਖਿਆ * 

ਅਜਾਮਲਗਜਗਨਿਕਾਇਹ ਵਿਕਾਰ ਕਰਦੇ ਰਹੇਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂਪਾਰਲੰਘ ਗਏ ੨। 




ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ  ਆਈ  
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ੩॥ 

English Translation: 

You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || 

* ਵਿਆਖਿਆ *

(ਹੇ ਸੱਜਣ!) ਤੂੰ ਸੂਰਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾਫਿਰ ਭੀ ਤੈਨੂੰ (ਹੁਣਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾਜ਼ਹਿਰ ਖਾ ਰਿਹਾ ਹੈਂ੩। 




ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ  
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ੪॥੫॥

English Translation: 

Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

* ਵਿਆਖਿਆ *

(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈਇਹ ਵਹਿਮ ਛੱਡ ਦੇਹਤੇ ਪਰਮਾਤਮਾਦਾ ਨਾਮ ਸਿਮਰ  ਹੇ ਦਾਸ ਕਬੀਰਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀਬਣਾ ੪।੫। 

ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋਇਹੀ ਹੈ ਸਦਾ ਦਾ ਸਾਥੀਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ  ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ 

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...