Ads R

Sunday, September 22, 2019

Today’s Hukamnama Sahib,23.09.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ




ਸੋਮਵਾਰ, ੭ ਅੱਸੂ (ਸੰਮਤ ੫੫੧ ਨਾਨਕਸ਼ਾਹੀ) ਅੰਗ: ੮੧੯

ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ 
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ 

The Supreme Lord God, through the Divine Guru, has Himself protected and preserved His children. Celestial peace, tranquility and bliss have come to pass; my service has been perfect. || 1 || Pause || 

ੴ☬ ਵਿਆਖਿਆ ☬ੴ
ਹੇ ਭਾਈ! ਪਰਮਾਤਮਾ ਸਭ ਤੋਂ ਵ@ਡਾ ਦੇਵਤਾ ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ। ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।੧।ਰਹਾਉ।


ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ 
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ 

God Himself has heard the prayers of His humble devotees. He dispelled my disease, and rejuvenated me; His glorious radiance is so great! || 1 || 

ੴ☬ ਵਿਆਖਿਆ ☬ੴ
ਹੇ ਭਾਈ! ਜਿਸ ਪ੍ਰਭੂ ਦਾ ਸਭ ਤੋਂ ਵ@ਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ ਸਦਾ ਸੁਣੀ ਹੈ। ਉਹਨਾਂ ਦੇ ਅੰਦਰੋਂ ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।੧। 


ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ 
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

He has forgiven me for my sins, and interceded with His power. I have been blessed with the fruits of my mind’s desires; Nanak is a sacrifice to Him. || 2 || 16 || 80 ||

ੴ☬ ਵਿਆਖਿਆ ☬ੴ
 ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।੨।੧੬।੮੦।

No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...