Ads R

Thursday, October 31, 2019

Today’s Hukamnama Sahib,01.11.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 






ਸ਼ੁੱਕਰਵਾਰ, ੧੬ ਕੱਤਕ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੯੪

ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ 

English Translation: 

There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || 

ੴ☬ ਵਿਆਖਿਆ ☬ੴ

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। 




ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ 
ਕਾਰਨ ਕਵਨ ਅਬੋਲ ॥ ਰਹਾਉ ॥ 
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੇ ਲੇਖੇ ॥ 
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

English Translation: 

I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

ੴ☬ ਵਿਆਖਿਆ ☬ੴ

ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।



Tuesday, October 29, 2019

Today’s Hukamnama Sahib,30.10.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਬੁੱਧਵਾਰ੧੪ ਕੱਤਕ (ਸੰਮਤ ੫੫੧ ਨਾਨਕਸ਼ਾਹੀਅੰਗ੭੨੯

ਸੂਹੀ ਮਹਲਾ  ਘਰੁ 
 ਸਤਿਗੁਰ ਪ੍ਰਸਾਦਿ 
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ  
ਧੋਤਿਆ ਜੂਠਿ  ਉਤਰੈ ਜੇ ਸਉ ਧੋਵਾ ਤਿਸੁ ੧॥ 
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ 
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ੧॥ ਰਹਾਉ  

English Translation: 

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || 

* ਵਿਆਖਿਆ * 

ਮੈਂ ਕੈਂਹ (ਦਾਸਾਫ਼ ਤੇ ਲਿਸ਼ਕਵਾਂ (ਭਾਂਡਾਘਸਾਇਆ (ਤਾਂ ਉਸ ਵਿਚੋਂਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰਧੋਵਾਂ (ਸਾਫ਼ ਕਰਾਂਤਾਂ ਭੀ (ਬਾਹਰੋਂਧੋਣ ਨਾਲ ਉਸ ਦੀ (ਅੰਦਰਲੀਜੂਠ (ਕਾਲਖਦੂਰ ਨਹੀਂ ਹੁੰਦੀ ੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾਮੇਰੇ ਨਾਲਰਹਿਣਤੇ (ਇਥੋਂਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹਜਿਥੇ (ਕੀਤੇ ਕਰਮਾਂ ਦਾਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇਸਕਣ (ਭਾਵਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ੧।ਰਹਾਉ। 




ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ  
ਢਠੀਆ ਕੰਮਿ  ਆਵਨ੍ਹੀ ਵਿਚਹੁ ਸਖਣੀਆਹਾ ੨॥ 

English Translation: 

There are houses, mansions and tall buildings, painted on all sides; but they are empty within, and they crumble like useless ruins. || 2 ||

* ਵਿਆਖਿਆ * 

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ੨। 





ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ॥ 
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ੩॥ 

English Translation: 

The herons in their white feathers dwell in the sacred shrines of pilgrimage. They tear apart and eat the living beings, and so they are not called white. || 3 ||

* ਵਿਆਖਿਆ * 

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ  ਪਰ ਜੀਆਂ ਨੂੰ (ਗਲੋਂਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂਸਾਫ਼ ਸੁਥਰੇ ਨਹੀਂਆਖੇ ਜਾਂਦੇ ੩। 




ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ॥ 
ਸੇ ਫਲ ਕੰਮਿ  ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ੪॥ 

English Translation: 

My body is like the simmal tree; seeing me, other people are fooled. Its fruits are useless — just like the qualities of my body. || 4 || 

* ਵਿਆਖਿਆ * 

(ਜਿਵੇਂਸਿੰਬਲ ਦਾ ਰੁੱਖ (ਹੈ ਤਿਵੇਂਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇਉਹ ਫਲ (ਤੋਤਿਆਂ ਦੇਕੰਮਨਹੀਂ ਆਉਂਦੇਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ੪। 




ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ  
ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ੫॥ 

English Translation: 

The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || 

* ਵਿਆਖਿਆ * 

ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧਬੜਾ ਪਹਾੜੀ ਰਸਤਾ ਹੈ  ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ  ਇਸ ਹਾਲਤ ਵਿਚਕਿਸ ਤਰੀਕੇ ਨਾਲ (ਪਹਾੜੀ ਤੇਚੜ੍ਹ ਕੇ ਮੈਂ ਪਾਰ ਲੰਘਾਂ੫। 




ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ 
 ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ੬॥੧॥੩॥

English Translation: 

What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

* ਵਿਆਖਿਆ * 

ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂਲੋਕ-ਵਿਖਾਵੇ ਤੇ ਚਲਾਕੀਆਂ ਕਿਸੇਕੰਮ ਨਹੀਂ  ਸਕਦੀਆਂ  ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚਸਾਂਭ ਕੇ ਰੱਖ  (ਮਾਇਆ ਦੇ ਮੋਹ ਵਿਚਬੱਝਾ ਹੋਇਆ ਤੂੰ ਇਸ ਨਾਮ (-ਸਿਮਰਨਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂਖ਼ਲਾਸੀ ਪਾ ਸਕੇਂਗਾ ੬।੧।੩।


Monday, October 28, 2019

Today’s Hukamnama Sahib,29.10.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਮੰਗਲਵਾਰ੧੩ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ੬੬੦)

ਧਨਾਸਰੀ ਮਹਲਾ  ਘਰੁ  ਚਉਪਦੇ
 ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ 
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ  
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ੧॥ 
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ੧॥ਰਹਾਉ  

English Translation: 

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause ||

* ਵਿਆਖਿਆ *

ਜਗਤ ਦੁੱਖਾਂ ਦਾ ਸਮੁੰਦਰ ਹੈਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂਮਿੰਨਤਾਂ ਕਰਾਂ  ਸੋਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ੧। ਫਿਰ ਉਹਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ੧।ਰਹਾਉ।


ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ  
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ੨॥ 
ਦਇਆਲ ਤੇਰੈ ਨਾਮਿ ਤਰਾ  
ਸਦ ਕੁਰਬਾਣੈ ਜਾਉ੧॥ ਰਹਾਉ  

English Translation: 

Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || 

* ਵਿਆਖਿਆ *

ਹੇ ਮੇਰੀ ਜਿੰਦੇਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ  ਹੇ ਜਿੰਦੇਧਿਆਨ ਨਾਲ ਸੁਣ ਉਸ ਮਾਲਿਕ ਦਾਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ੨। ਹੇ ਦਿਆਲ ਪ੍ਰਭੂਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰਆਪਣਾ ਨਾਮ ਦੇਹਤਾਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ੧।ਰਹਾਉ। 



ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ  
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ੩॥ 
ਤੁਧੁ ਬਾਝੁ ਪਿਆਰੇ ਕੇਵ ਰਹਾ  
ਸਾ ਵਡਿਆਈ ਦੇਹਿ ਜਿਤੁਨਾਮਿ ਤੇਰੇ ਲਾਗਿ ਰਹਾਂ  
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ੧॥ ਰਹਾਉ  

English Translation: 

In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause ||

* ਵਿਆਖਿਆ *

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈਉਸ ਤੋਂ ਬਿਨਾ ਹੋਰ ਕੋਈ ਨਹੀਂ  ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈਉਹਉਸ ਦਾ ਸਿਮਰਨ ਕਰਦਾ ਹੈ ੩। ਹੇ ਪਿਆਰੇ ਪ੍ਰਭੂਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ  ਮੈਨੂੰ ਕੋਈ ਉਹ ਵੱਡੀ ਦਾਤਿ ਦੇਹਜਿਸ ਦਾ ਸਦਕਾ ਮੈਂਤੇਰੇ ਨਾਮ ਵਿਚ ਜੁੜਿਆ ਰਹਾਂ  ਹੇ ਪਿਆਰੇਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ੧।ਰਹਾਉ। 


ਸੇਵੀ ਸਾਹਿਬੁ ਆਪਣਾ ਅਵਰੁ  ਜਾਚੰਉ ਕੋਇ  
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ੪॥ 
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖਹੋਇ ੧॥ ਰਹਾਉ ੪॥੧॥

English Translation: 

I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

* ਵਿਆਖਿਆ *

ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ  ਨਾਨਕ ਆਪਣੇਉਸ ਮਾਲਿਕ ਦਾ ਹੀ ਸੇਵਕ ਹੈਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ੪। ਹੇ ਮੇਰੇ ਮਾਲਿਕਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ੧।ਰਹਾਉ ੪॥੧॥

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...