ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ
ਐਤਵਾਰ, ੨੦ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੦੬)
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
English Translation:
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 ||
ੴ*☬ ਵਿਆਖਿਆ ☬*ੴ
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧।
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥
English Translation:
Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE:
ੴ*☬ ਵਿਆਖਿਆ ☬*ੴ
ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨।
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
English Translation:
He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
ੴ*☬ ਵਿਆਖਿਆ ☬*ੴ
(ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

No comments:
Post a Comment