Ads R

Monday, October 7, 2019

Today’s Hukamnama Sahib,08.10.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਮੰਗਲਵਾਰ੨੨ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ੭੧੯)

ਬੈਰਾੜੀ ਮਹਲਾ  
ਹਰਿ ਜਨੁ ਰਾਮ ਨਾਮ ਗੁਨ ਗਾਵੈ  
ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ  ਗਵਾਵੈ ੧॥ ਰਹਾਉ  
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿਆਪੇ ਕਾਰ ਕਮਾਵੈ  
ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ੧॥ 

English Translation:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || 

* ਵਿਆਖਿਆ * 
ਹੇ ਭਾਈਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾਕਿਉਂਕਿ ਉਹ ਜਾਣਦਾ ਹੈ ਕਿ ਜੋਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵਨੂੰ ਮਤਿ ਦੇਂਦਾ ਹੈਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।



ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ  
ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ੨॥੩॥

English Translation:
The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||

* ਵਿਆਖਿਆ * 
ਹੇ ਭਾਈਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈਆਪ ਹੀ ਇਹਨਾਂ ਤੱਤਾਂਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕਆਖਹੇ ਭਾਈਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈਤੇਆਪ ਹੀ ਉਸ ਦੇ ਅੰਦਰੋਂ ਹਰੇਕਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।

No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...