Ads R

Saturday, October 12, 2019

Today’s Hukamnama Sahib,13.10.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਐਤਵਾਰ੨੭ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ੬੭੬)

ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ  
ਆਨ ਸਗਲ ਬਿਧਿ ਕਾਂਮਿ  ਆਵੈ ਹਰਿ ਹਰਿ ਨਾਮੁ ਧਿਆਇਆ ੧॥ 
ਤਾ ਤੇ ਮੋਹਿ ਧਾਰੀ ਓਟਗੋਪਾਲ  
ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ  ਰਹਾਉ  

English Translation: 

Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. || 1 || For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. || Pause ||

* ਵਿਆਖਿਆ * 

ਹੇ ਭਾਈਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆਤਾਂ ਪੂਰੇ ਗੁਰੂ ਨੇ (ਮੈਨੂੰਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣਲਈਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ  ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ੧।ਇਸ ਵਾਸਤੇਹੇ ਭਾਈਮੈਂ ਪਰਮਾਤਮਾ ਦਾ ਆਸਰਾ ਲੈ ਲਿਆ  (ਜਦੋਂ ਮੈਂਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆਤਾਂ ਮੇਰੇ ਸਾਰੇ (ਮਾਇਆ ਦੇਜੰਜਾਲ ਨਾਸ ਹੋ ਗਏ ਰਹਾਉ।




ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ  
ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ੨॥ 

English Translation: 

Paradise, the earth, the nether regions of the underworld, and the globe of the world — all are engrossed in Maya. To save your soul, and liberate all your ancestors, meditate on the Name of the Lord, Har, Har. || 2 ||

* ਵਿਆਖਿਆ * 

ਹੇ ਭਾਈਦੇਵ ਲੋਕਮਾਤ-ਲੋਕਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹਵਿਚ ਫਸੀ ਹੋਈ ਹੈ  ਹੇ ਭਾਈਸਦਾ ਪਰਮਾਤਮਾ ਦਾ ਨਾਮ ਸਿਮਰਿਆਕਰਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂਬਚਾਣ ਵਾਲਾਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ੨। 




ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ  
ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ੩॥੩॥੨੧॥

English Translation: 

O Nanak, singing the Naam, the Name of the Immaculate Lord, all treasures are obtained. Only that rare person, whom the Lord and Master blesses with His Grace, comes to know this. || 3 || 3 || 21 ||

* ਵਿਆਖਿਆ * 

ਹੇ ਨਾਨਕਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈਪਰ(ਇਹ ਭੇਤਕਿਸੇ (ਉਸਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿਦੇਂਦਾ ਹੈ ੩।੩।੨੧।

No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...