Ads R

Sunday, October 20, 2019

Today’s Hukamnama Sahib,21.10.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 



ਸੋਮਵਾਰ ਕੱਤਕ (ਸੰਮਤ ੫੫੧ ਨਾਨਕਸ਼ਾਹੀਅੰਗ੬੨੬

ਸੋਰਠਿ ਮਹਲਾ  
ਤਾਪੁ ਗਵਾਇਆ ਗੁਰਿ ਪੂਰੇ  ਵਾਜੇ ਅਨਹਦ ਤੂਰੇ  ਸਰਬ ਕਲਿਆਣ ਪ੍ਰਭਿ ਕੀਨੇ  ਕਰਿ ਕਿਰਪਾ ਆਪਿ ਦੀਨੇ ੧॥

English Translation: 

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 |

* ਵਿਆਖਿਆ *

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧।




ਬੇਦਨ ਸਤਿਗੁਰਿ ਆਪਿ ਗਵਾਈ  ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ  ਰਹਾਉ  ਜੋ ਮੰਗਹਿ ਸੋ ਲੇਵਹਿ  ਪ੍ਰਭ ਅਪਣਿਆ ਸੰਤਾਦੇਵਹਿ  ਹਰਿ ਗੋਵਿਦੁ ਪ੍ਰਭਿ ਰਾਖਿਆ  ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

English Translation: 

The True Guru Himself has eradicated the disease. All the Sikhs and Saints are filled with joy, meditating on the Name of the Lord, Har, Har. | Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

* ਵਿਆਖਿਆ *

ਹੇ ਭਾਈਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆਗੁਰੂ ਨੇਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ।ਹੇ ਪ੍ਰਭੂਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕਆਖਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...