ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ
ਮੰਗਲਵਾਰ, ੧੩ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੬੦)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ਰਹਾਉ ॥
English Translation:
My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause ||
ੴ*☬ ਵਿਆਖਿਆ ☬*ੴ
ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ।
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਦਇਆਲ ਤੇਰੈ ਨਾਮਿ ਤਰਾ ॥
ਸਦ ਕੁਰਬਾਣੈ ਜਾਉ॥੧॥ ਰਹਾਉ ॥
English Translation:
Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause ||
ੴ*☬ ਵਿਆਖਿਆ ☬*ੴ
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ।
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥
ਸਾ ਵਡਿਆਈ ਦੇਹਿ ਜਿਤੁਨਾਮਿ ਤੇਰੇ ਲਾਗਿ ਰਹਾਂ ॥
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
English Translation:
In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause ||
ੴ*☬ ਵਿਆਖਿਆ ☬*ੴ
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ।
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖਹੋਇ ॥੧॥ ਰਹਾਉ ॥੪॥੧॥
English Translation:
I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||
ੴ*☬ ਵਿਆਖਿਆ ☬*ੴ
ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

No comments:
Post a Comment