Ads R

Friday, November 1, 2019

Today’s Hukamnama Sahib,02.11.19

ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ 





ਸ਼ਨਿਚਰਵਾਰ, ੧੭ ਕੱਤਕ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੧੯

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ 
ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 

English Translation: 


He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 ||


ੴ☬ ਵਿਆਖਿਆ ☬ੴ


ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧।



ਸਾਚਾ ਸਾਹਿਬੁ ਸਦ ਮਿਹਰਵਾਣੁ ॥ 
ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ 
ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ 
ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

English Translation: 


The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||


ੴ☬ ਵਿਆਖਿਆ ☬ੴ


ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।



No comments:

Post a Comment

Today’s Hukamnama Sahib (07.07.20)

ਸੱਚਖੰਡ   ਸ੍ਰੀ   ਦਰਬਾਰ   ਸਾਹਿਬ  ,  ਤੋਂ   ਆਇਆ   ਅੱਜ   ਦਾ   ਮੁੱਖਵਾਕ ਸਲੋਕੁ   ਮਃ   ੩   ॥   ਬ੍ਰਹਮੁ   ਬਿੰਦੈ   ਤਿਸ   ਦਾ   ਬ੍ਰਹਮਤੁ   ਰਹੈ...