ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ
ਮੰਗਲਵਾਰ, ੨੦ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੫੦)
ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
ਮੇਰੇ ਰਾਮ ਜੀ ਤੂੰ ਪ੍ਰਭਅੰਤਰਜਾਮੀ ॥
ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
English Translation:
Renouncing everything, I have come to the Guru’s Sanctuary; save me, O my Savior Lord! Whatever You link me to, to that I am linked; what can this poor creature do? || 1 || O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. || 1 || Pause ||
ੴ*☬ ਵਿਆਖਿਆ ☬*ੴ
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ । ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ(ਮੇਰੇ) ਦਿਲ ਦੀ ਜਾਣਨ ਵਾਲਾ ਹੈਂ । ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।੧।ਰਹਾਉ।
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥
ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
English Translation:
Twenty-four hours a day, I meditate on my God; by Guru’s Grace, I cross over the terrifying world-ocean. Renouncing self-conceit, I have become the dust of all men’s feet; in this way, I die, while I am still alive. || 2 ||
ੴ*☬ ਵਿਆਖਿਆ ☬*ੴ
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾਹੈ । ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋਜਾਈਦਾ ਹੈ ।੨।
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥
ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
English Translation:
How fruitful is the life of that being in this world, who chants the Name in the Saadh Sangat, the Company of the Holy. All desires are fulfilled, for the one who is blessed with God’s Kindness and Mercy. || 3 ||
ੴ*☬ ਵਿਆਖਿਆ ☬*ੴ
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ । ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ।੩।
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥
ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
English Translation:
O Merciful to the meek, Kind and Compassionate Lord God, I seek Your Sanctuary. Take pity upon me, and bless me with Your Name. Nanak is the dust of the feet of the Holy. || 4 || 11 || 58 ||
ੴ*☬ ਵਿਆਖਿਆ ☬*ੴ
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ! ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ ।੪।੧੧।੫੮।

No comments:
Post a Comment