ਸੱਚਖੰਡ ਸੀ੍ ਹਰਿਮੰਦਰ ਸਾਹਿਬ ਤੋਂ ਆਇਆ,ਅੱਜ ਦਾ ਮੁੱਖਵਾਕ
ਵੀਰਵਾਰ, ੨੯ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੨)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿਸੁਖਦਾਈ ॥
ਇਨ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
English Translation:
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 ||
ੴ*☬ ਵਿਆਖਿਆ ☬*ੴ
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧।
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
English Translation:
Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 ||
ੴ*☬ ਵਿਆਖਿਆ ☬*ੴ
ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰਲੰਘ ਗਏ ।੨।
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
English Translation:
You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 ||
ੴ*☬ ਵਿਆਖਿਆ ☬*ੴ
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) ।ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩।
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
English Translation:
Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
ੴ*☬ ਵਿਆਖਿਆ ☬*ੴ
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।
ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

No comments:
Post a Comment